ਸਮੱਗਰੀ 'ਤੇ ਜਾਓ

ਮੁੱਖ ਸਫ਼ਾ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ
ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ

ਪੰਜਾਬੀ ਵਿਕੀਪੀਡੀਆ

ਇੱਕ ਆਜ਼ਾਦ ਵਿਸ਼ਵਕੋਸ਼ ਜਿਸ ਵਿੱਚ ਕੋਈ ਵੀ ਯੋਗਦਾਨ ਪਾ ਸਕਦਾ ਹੈ।

ਇਸ ਸਮੇਂ ਕੁੱਲ ਲੇਖਾਂ ਦੀ ਗਿਣਤੀ 59,465 ਹੈ ਅਤੇ ਕੁੱਲ 122 ਸਰਗਰਮ ਵਰਤੋਂਕਾਰ ਹਨ।

ਤੁਸੀਂ ਵੀ ਇਸ ਵਿਸ਼ਵਕੋਸ਼ ਵਿੱਚ ਯੋਗਦਾਨ ਪਾ ਸਕਦੇ ਹੋ। ਵਿਕੀਪੀਡੀਆ 342 ਭਾਸ਼ਾਵਾਂ ਵਿੱਚ ਮੌਜੂਦ ਹੈ। ਪੰਜਾਬੀ ਵਿੱਚ ਵਿਕੀਪੀਡੀਆ ਦਾ ਸਫ਼ਰ 3 ਜੂਨ 2002 (23 ਸਾਲ ਪਹਿਲਾਂ) (2002-06-03) ਸ਼ੁਰੂ ਹੋਇਆ।

ਚੁਣਿਆ ਹੋਇਆ ਲੇਖ

ਐਮ ਐਨ ਰਾਏ ਵਜੋਂ ਪ੍ਰਸਿੱਧ ਮਾਨਵੇਂਦਰਨਾਥ ਰਾਏ (21 ਮਾਰਚ, 1887–26 ਜਨਵਰੀ, 1954) ਇੱਕ ਭਾਰਤੀ ਕ੍ਰਾਂਤੀਕਾਰੀ ਆਗੂ, ਅੰਤਰਰਾਸ਼ਟਰੀ ਰੈਡੀਕਲ ਕਾਰਕੁਨ ਅਤੇ ਰਾਜਨੀਤਕ ਸਿਧਾਂਤਕਾਰ ਸਨ। ਉਨ੍ਹਾਂ ਦਾ ਦਾ ਜਨਮ ਬੰਗਾਲ ਵਿੱਚ ਹੋਇਆ ਸੀ। ਡਾ. ਭਾਸਕਰ ਭੋਲੇ ਅਨੁਸਾਰ ਉਨ੍ਹਾਂ ਦਾ ਜਨਮ 1893 ਵਿੱਚ ਹੋਇਆ ਸੀ। ਡਾ. ਭਾਸਕਰ ਭੋਲੇ ਦਾ ਇਹ ਵੀ ਕਹਿਣਾ ਹੈ ਕਿ ਉਨ੍ਹਾਂ ਦੇ ਇੱਕ ਸਾਥੀ ਅਵਿਨਾਸ਼ ਭੱਟਾਚਾਰੀਆ ਅਨੁਸਾਰ ਐਮ ਐਨ ਰਾਏ ਦਾ ਜਨਮ ਬੰਗਾਲੀ ਸਾਲ 1293 (ਯਾਨੀ 1886–87)ਵਿੱਚ ਹੋਇਆ। ਵੀ ਬੀ ਕਾਰਨਿਕ ਨੇ ਉਨ੍ਹਾਂ ਦੀ ਜਨਮ ਤਾਰੀਖ 21 ਮਾਰਚ 1887 ਦਿੱਤੀ ਹੈ। ਵਿਦਿਆਰਥੀ ਜੀਵਨ ਵਿੱਚ ਹੀ ਉਹ ਕ੍ਰਾਂਤੀਕਾਰੀ ਅੰਦੋਲਨ ਵਿੱਚ ਰੁਚੀ ਲੈਣ ਲੱਗੇ ਸਨ। ਇਹੀ ਕਾਰਨ ਹੈ ਕਿ ਉਹ ਮੈਟਰਿਕ ਪਰੀਖਿਆ ਪਾਸ ਕਰਨ ਤੋਂ ਪਹਿਲਾਂ ਹੀ ਕ੍ਰਾਂਤੀਕਾਰੀ ਅੰਦੋਲਨ ਵਿੱਚ ਕੁੱਦ ਪਏ। ਉਨ੍ਹਾਂ ਦਾ ਅਸਲੀ ਨਾਮ ਨਰੇਂਦਰਨਾਥ ਭੱਟਾਚਾਰੀਆ ਸੀ, ਜਿਸ ਨੂੰ ਬਾਅਦ ਵਿੱਚ ਬਦਲਕੇ ਉਨ੍ਹਾਂ ਨੇ ਮਾਨਵੇਂਦਰ ਰਾਏ ਰੱਖਿਆ। ਪੁਲਿਸ ਉਨ੍ਹਾਂ ਦੀ ਤਲਾਸ਼ ਕਰ ਹੀ ਰਹੀ ਸੀ ਕਿ ਉਹ ਦੱਖਣ-ਪੂਰਬੀ ਏਸ਼ੀਆ ਦੇ ਵੱਲ ਨਿਕਲ ਗਏ। ਜਾਵਾ ਸੁਮਾਤਰਾ ਤੋਂ ਅਮਰੀਕਾ ਪਹੁੰਚ ਗਏ ਅਤੇ ਉੱਥੇ ਆਤੰਕਵਾਦੀ ਸੋਚ ਦਾ ਤਿਆਗ ਕਰ ਮਾਰਕਸਵਾਦੀ ਵਿਚਾਰਧਾਰਾ ਦੇ ਸਮਰਥਕ ਬਣ ਗਏ। ਮੈਕਸੀਕੋ ਦੀ ਕ੍ਰਾਂਤੀ ਵਿੱਚ ਉਨ੍ਹਾਂ ਨੇ ਇਤਿਹਾਸਕ ਯੋਗਦਾਨ ਦਿੱਤਾ, ਜਿਸ ਕਾਰਨ ਉਨ੍ਹਾਂ ਦੀ ਪ੍ਰਸਿੱਧੀ ਅੰਤਰਰਾਸ਼ਟਰੀ ਪੱਧਰ ਉੱਤੇ ਹੋ ਗਈ। ਉਨ੍ਹਾਂ ਦੇ ਕੰਮਾਂ ਤੋਂ ਪ੍ਰਭਾਵਿਤ ਹੋਕੇ ਤੀਜੀ ਇੰਟਰਨੈਸ਼ਨਲ ਵਿੱਚ ਉਨ੍ਹਾਂ ਨੂੰ ਸੱਦਿਆ ਗਿਆ ਸੀ ਅਤੇ ਉਨ੍ਹਾਂ ਨੂੰ ਉਸ ਦੇ ਪ੍ਰਧਾਨਗੀ ਮੰਡਲ ਵਿੱਚ ਸਥਾਨ ਦਿੱਤਾ ਗਿਆ। 1921 ਵਿੱਚ ਉਹ ਮਾਸਕੋ ਵਿਖੇ ਪੂਰਬ ਦੀ ਯੂਨੀਵਰਸਿਟੀ ਦੇ ਪ੍ਰਧਾਨ ਨਿਯੁਕਤ ਕੀਤੇ ਗਏ।

ਅੱਜ ਇਤਿਹਾਸ ਵਿੱਚ 21 ਮਾਰਚ

21 ਮਾਰਚ:

ਜੋਜ਼ਿਫ਼ ਫ਼ੋਰੀਏ

ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ : 20 ਮਾਰਚ21 ਮਾਰਚ22 ਮਾਰਚ


ਕੀ ਤੁਸੀਂ ਜਾਣਦੇ ਹੋ

...ਕਿ ਵਿਕੀਪੀਡੀਆ ਸੂਚੀ ਵਿੱਚ 'ਪੰਜਾਬੀ ਵਿਕੀਪੀਡੀਆ' (ਗੁਰਮੁਖੀ ਲਿਪੀ) ਦਾ ਸਥਾਨ 332 ਵਿੱਚੋਂ 104ਵਾਂ ਹੈ।
...ਕਿ ਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਮ ਹੈ।
...ਕਿ ਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨ ਨੈਪੋਲੀਅਨ ਨੇ ਤਿਆਰ ਕੀਤਾ ਸੀ।
...ਕਿ ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
...ਕਿ Dreamt ਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ।
...ਕਿ 2011 ਵਿੱਚ ਨਵੇਂ ਬਣੇ ਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ।
...ਕਿ ਚੂਹਾ, ਊਠ ਤੋਂ ਵੀ ਜਿਆਦਾ ਦੇਰ ਪਾਣੀ ਬਿਨਾਂ ਰਹਿ ਸਕਦਾ ਹੈ।
...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇ ਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ।
...ਕਿ ਸਾਡੇ ਦਿਮਾਗ ਦਾ ਖੱਬਾ ਹਿੱਸਾ ਸਾਡੇ ਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ।
...ਕਿ ਇੱਕ 60 ਕਿੱਲੋ ਭਾਰਾ ਵਿਅਕਤੀ ਚੰਦ ਉੱਪਰ 10 ਕਿੱਲੋ ਦਾ ਅਤੇ ਸੂਰਜ ਉੱਪਰ 1624 ਕਿੱਲੋ (ਲਗਭਗ) ਹੋਵੇਗਾ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ।

ਖ਼ਬਰਾਂ

2017 ਵਿੱਚ ਡੌਨਲਡ ਟਰੰਪ
ਡੌਨਲਡ ਟਰੰਪ

ਚੁਣੀ ਹੋਈ ਤਸਵੀਰ


ਮਕਬਰਾ ਮੀਰਾ ਸਾਹਿਬ ਪੀਰਖਾਨਾ ਬਠਿੰਡਾ

ਤਸਵੀਰ: Gurlal Maan


ਹੋਰ ਭਾਸ਼ਾਵਾਂ ਵਿੱਚ ਵਿਕੀਪੀਡੀਆ

ਹੋਰ ਵਿਕੀਮੀਡੀਆ ਪ੍ਰਾਜੈਕਟ

ਵਿਕੀਪੀਡੀਆ ਸਵੈ-ਸੇਵੀ ਸੋਧਕਾਂ ਵੱਲੋਂ ਲਿਖਿਆ ਗਿਆ ਐ। ਇਹ ਵਿਕੀਮੀਡੀਆ ਸੰਸਥਾ ਵੱਲੋਂ ਮੇਜ਼ਬਾਨੀ ਕੀਤੀ ਗਈ ਇੱਕ ਗੈਰ-ਮੁਨਾਫ਼ਾ ਸੰਸਥਾ ਜੋ ਕਿ ਹੋਰ ਸਵੈ-ਸੇਵੀ ਪ੍ਰੋਜੈਕਟਾਂ ਦੀ ਮੇਜ਼ਬਾਨੀ ਵੀ ਕਰਦੀ ਐ।